ਅੱਜ ਜ਼ਿਆਦਾਤਰ ਲੋਕ ਬਹੁਤ ਜ਼ਿਆਦਾ ਰੁੱਝੇ ਹੋਏ ਹਨ ਜਿਸ ਕਰਕੇ ਕਈ ਵਾਰ ਉਨ੍ਹਾਂ ਦੇ ਰਿਸ਼ਤੇ ਦੀਆਂ ਤੰਦਾਂ ਕਮਜ਼ੋਰ ਪੈ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਪਰਿਵਾਰ ਦੁੱਖ ਭੋਗਦੇ ਹਨ।

ਅਸੀਂ ਆਪਣੇ ਸਮੇਂ ਨੂੰ ਵਧੀਆ ਤਰੀਕੇ ਨਾਲ ਕਿਵੇਂ ਵਰਤ ਸਕਦੇ ਹਾਂ?

ਇਕ ਵਾਰ ਇਕ ਸਮਝਦਾਰ ਆਦਮੀ ਨੇ ਲਿਖਿਆ: “ਦੋਂਹ ਮੁੱਠੀ ਭਰ ਨਾਲੋਂ ਜਿਹ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ ਸੁਖ ਦਾ ਇੱਕ ਮੁੱਠੀ ਭਰ ਚੰਗਾ ਹੈ।”​—ਉਪਦੇਸ਼ਕ ਦੀ ਪੋਥੀ 4:6.

ਜਾਗਰੂਕ ਬਣੋ!” ਦੇ ਇਸ ਅੰਕ ਵਿਚ ਸਮੇਂ ਨੂੰ ਸਮਝਦਾਰੀ ਨਾਲ ਵਰਤਣ ਅਤੇ ਜ਼ਰੂਰੀ ਚੀਜ਼ਾਂ ਨੂੰ ਪਹਿਲ ਦੇਣ ਸੰਬੰਧੀ ਵਧੀਆ ਸੁਝਾਅ ਦਿੱਤੇ ਗਏ ਹਨ।