Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਕੀ ਯਹੋਵਾਹ ਦੇ ਗਵਾਹ ਮੰਨਦੇ ਹਨ ਕਿ ਸਿਰਫ਼ ਉਨ੍ਹਾਂ ਨੂੰ ਹੀ ਬਚਾਇਆ ਜਾਵੇਗਾ?

ਕੀ ਯਹੋਵਾਹ ਦੇ ਗਵਾਹ ਮੰਨਦੇ ਹਨ ਕਿ ਸਿਰਫ਼ ਉਨ੍ਹਾਂ ਨੂੰ ਹੀ ਬਚਾਇਆ ਜਾਵੇਗਾ?

ਨਹੀਂ। ਬੀਤੀਆਂ ਸਦੀਆਂ ਦੌਰਾਨ ਮਰ ਚੁੱਕੇ ਲੱਖਾਂ-ਕਰੋੜਾਂ ਲੋਕਾਂ ਨੂੰ ਵੀ ਹਮੇਸ਼ਾ ਦੀ ਜ਼ਿੰਦਗੀ ਪਾਉਣ ਦਾ ਮੌਕਾ ਮਿਲੇਗਾ ਜੋ ਯਹੋਵਾਹ ਦੇ ਗਵਾਹ ਨਹੀਂ ਸਨ। ਬਾਈਬਲ ਦੱਸਦੀ ਹੈ ਕਿ ਪਰਮੇਸ਼ੁਰ ਨੇ ਇਕ ਨਵੀਂ ਦੁਨੀਆਂ ਦਾ ਵਾਅਦਾ ਕੀਤਾ ਹੈ ਜਿਸ ਵਿਚ ਉਹ “ਮਰ ਚੁੱਕੇ ਧਰਮੀ ਅਤੇ ਕੁਧਰਮੀ ਲੋਕਾਂ ਨੂੰ ਦੁਬਾਰਾ ਜੀਉਂਦਾ ਕਰੇਗਾ।” (ਰਸੂਲਾਂ ਦੇ ਕੰਮ 24:15) ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਵੀ ਬਚਾਇਆ ਜਾਵੇਗਾ ਜੋ ਅੱਜ ਪਰਮੇਸ਼ੁਰ ਦੀ ਸੇਵਾ ਕਰਨੀ ਸ਼ੁਰੂ ਕਰਦੇ ਹਨ। ਪਰ ਇਸ ਗੱਲ ਦਾ ਫ਼ੈਸਲਾ ਕਰਨਾ ਸਾਡੀ ਜ਼ਿੰਮੇਵਾਰੀ ਨਹੀਂ ਹੈ ਕਿ ਕਿਸ ਨੂੰ ਜ਼ਿੰਦਗੀ ਮਿਲੇਗੀ ਤੇ ਕਿਸ ਨੂੰ ਨਹੀਂ। ਪਰਮੇਸ਼ੁਰ ਨੇ ਇਹ ਜ਼ਿੰਮੇਵਾਰੀ ਯਿਸੂ ਮਸੀਹ ਨੂੰ ਸੌਂਪੀ ਹੈ।—ਯੂਹੰਨਾ 5:22, 27.