Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਕੀ ਯਹੋਵਾਹ ਦੇ ਗਵਾਹ ਯਿਸੂ ਨੂੰ ਮੰਨਦੇ ਹਨ?

ਕੀ ਯਹੋਵਾਹ ਦੇ ਗਵਾਹ ਯਿਸੂ ਨੂੰ ਮੰਨਦੇ ਹਨ?

ਹਾਂ, ਅਸੀਂ ਯਿਸੂ ਨੂੰ ਮੰਨਦੇ ਹਾਂ। ਉਸ ਨੇ ਕਿਹਾ ਸੀ: “ਮੈਂ ਹੀ ਰਾਹ ਤੇ ਸੱਚਾਈ ਤੇ ਜ਼ਿੰਦਗੀ ਹਾਂ। ਕੋਈ ਵੀ ਪਿਤਾ ਕੋਲ ਨਹੀਂ ਆ ਸਕਦਾ, ਸਿਰਫ਼ ਉਹੀ ਜੋ ਮੇਰੇ ਰਾਹੀਂ ਆਉਂਦਾ ਹੈ।” (ਯੂਹੰਨਾ 14:6) ਸਾਨੂੰ ਪੂਰਾ ਵਿਸ਼ਵਾਸ ਹੈ ਕਿ ਯਿਸੂ ਸਵਰਗੋਂ ਧਰਤੀ ’ਤੇ ਆਇਆ ਸੀ ਅਤੇ ਉਸ ਨੇ ਸਾਰੇ ਲੋਕਾਂ ਨੂੰ ਬਚਾਉਣ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ। (ਮੱਤੀ 20:28) ਉਸ ਦੀ ਮੌਤ ਅਤੇ ਉਸ ਦੇ ਦੁਬਾਰਾ ਜੀਉਂਦਾ ਹੋਣ ਨਾਲ ਉਨ੍ਹਾਂ ਲੋਕਾਂ ਵਾਸਤੇ ਹਮੇਸ਼ਾ ਦੀ ਜ਼ਿੰਦਗੀ ਹਾਸਲ ਕਰਨ ਦਾ ਰਾਹ ਖੁੱਲ੍ਹਿਆ ਜਿਹੜੇ ਉਸ ’ਤੇ ਨਿਹਚਾ ਕਰਦੇ ਹਨ। (ਯੂਹੰਨਾ 3:16) ਅਸੀਂ ਇਹ ਵੀ ਮੰਨਦੇ ਹਾਂ ਕਿ ਯਿਸੂ ਹੁਣ ਸਵਰਗ ਵਿਚ ਪਰਮੇਸ਼ੁਰ ਦੇ ਰਾਜ ਦੇ ਰਾਜੇ ਵਜੋਂ ਹਕੂਮਤ ਕਰ ਰਿਹਾ ਹੈ ਅਤੇ ਇਹ ਰਾਜ ਬਹੁਤ ਜਲਦੀ ਪੂਰੀ ਧਰਤੀ ਉੱਤੇ ਅਮਨ-ਚੈਨ ਲੈ ਆਵੇਗਾ। (ਪ੍ਰਕਾਸ਼ ਦੀ ਕਿਤਾਬ 11:15) ਪਰ ਅਸੀਂ ਯਿਸੂ ਦੀ ਭਗਤੀ ਨਹੀਂ ਕਰਦੇ ਕਿਉਂਕਿ ਯਿਸੂ ਨੇ ਕਿਹਾ ਸੀ: “ਪਿਤਾ ਮੇਰੇ ਤੋਂ ਮਹਾਨ ਹੈ।” (ਯੂਹੰਨਾ 14:28) ਇਸ ਲਈ ਅਸੀਂ ਇਹ ਨਹੀਂ ਮੰਨਦੇ ਕਿ ਉਹ ਸਰਬਸ਼ਕਤੀਮਾਨ ਪਰਮੇਸ਼ੁਰ ਹੈ।