Skip to content

Skip to table of contents

ਸਵਾਲ 2

ਤੁਸੀਂ ਪਰਮੇਸ਼ੁਰ ਬਾਰੇ ਕਿਵੇਂ ਸਿੱਖ ਸਕਦੇ ਹੋ?

“ਕਾਨੂੰਨ ਦੀ ਇਹ ਕਿਤਾਬ ਤੇਰੇ ਮੂੰਹ ਤੋਂ ਕਦੇ ਵੱਖ ਨਾ ਹੋਵੇ ਅਤੇ ਤੂੰ ਇਸ ਨੂੰ ਦਿਨ-ਰਾਤ ਧੀਮੀ ਆਵਾਜ਼ ਵਿਚ ਪੜ੍ਹੀਂ ਤਾਂਕਿ ਤੂੰ ਇਸ ਵਿਚ ਲਿਖੀਆਂ ਸਾਰੀਆਂ ਗੱਲਾਂ ਦੀ ਧਿਆਨ ਨਾਲ ਪਾਲਣਾ ਕਰ ਸਕੇਂ; ਫਿਰ ਤੂੰ ਆਪਣੇ ਹਰ ਕੰਮ ਵਿਚ ਸਫ਼ਲ ਹੋਵੇਂਗਾ ਅਤੇ ਬੁੱਧ ਤੋਂ ਕੰਮ ਲਵੇਂਗਾ।”

ਯਹੋਸ਼ੁਆ 1:8

“ਉਹ ਇਸ ਕਿਤਾਬ ਵਿੱਚੋਂ, ਹਾਂ, ਸੱਚੇ ਪਰਮੇਸ਼ੁਰ ਦੇ ਕਾਨੂੰਨ ਵਿੱਚੋਂ ਉੱਚੀ ਆਵਾਜ਼ ਵਿਚ ਪੜ੍ਹ ਕੇ ਸੁਣਾਉਂਦੇ ਰਹੇ ਤੇ ਇਸ ਨੂੰ ਸਾਫ਼-ਸਾਫ਼ ਸਮਝਾਉਂਦੇ ਰਹੇ ਅਤੇ ਇਸ ਦਾ ਅਰਥ ਦੱਸਦੇ ਰਹੇ; ਇਸ ਤਰ੍ਹਾਂ ਉਨ੍ਹਾਂ ਨੇ ਪੜ੍ਹੀਆਂ ਜਾ ਰਹੀਆਂ ਗੱਲਾਂ ਸਮਝਣ ਵਿਚ ਲੋਕਾਂ ਦੀ ਮਦਦ ਕੀਤੀ।”

ਨਹਮਯਾਹ 8:8

“ਖ਼ੁਸ਼ ਹੈ ਉਹ ਆਦਮੀ ਜੋ ਦੁਸ਼ਟਾਂ ਦੀ ਸਲਾਹ ʼਤੇ ਨਹੀਂ ਚੱਲਦਾ . . . ਪਰ ਉਸ ਨੂੰ ਯਹੋਵਾਹ ਦੇ ਕਾਨੂੰਨ ਤੋਂ ਖ਼ੁਸ਼ੀ ਹੁੰਦੀ ਹੈ ਅਤੇ ਉਹ ਦਿਨ-ਰਾਤ ਉਸ ਦਾ ਕਾਨੂੰਨ ਧੀਮੀ ਆਵਾਜ਼ ਵਿਚ ਪੜ੍ਹਦਾ ਹੈ। . . . ਉਹ ਆਪਣੇ ਹਰ ਕੰਮ ਵਿਚ ਕਾਮਯਾਬ ਹੋਵੇਗਾ।”

ਜ਼ਬੂਰ 1:1-3

“ਫ਼ਿਲਿੱਪੁਸ ਰਥ ਦੇ ਨਾਲ-ਨਾਲ ਭੱਜਣ ਲੱਗਾ ਅਤੇ ਉਸ ਨੇ ਮੰਤਰੀ ਨੂੰ ਯਸਾਯਾਹ ਨਬੀ ਦੀ ਕਿਤਾਬ ਵਿੱਚੋਂ ਪੜ੍ਹਦੇ ਹੋਏ ਸੁਣਿਆ। ਫ਼ਿਲਿੱਪੁਸ ਨੇ ਉਸ ਨੂੰ ਪੁੱਛਿਆ: ‘ਜੋ ਤੂੰ ਪੜ੍ਹ ਰਿਹਾ ਹੈਂ, ਕੀ ਉਹ ਤੈਨੂੰ ਸਮਝ ਵੀ ਆਉਂਦਾ ਹੈ?’ ਉਸ ਨੇ ਕਿਹਾ: ‘ਜਦ ਤਕ ਕੋਈ ਮੈਨੂੰ ਨਾ ਸਮਝਾਵੇ, ਤਾਂ ਮੈਨੂੰ ਕਿਵੇਂ ਸਮਝ ਆਵੇਗਾ?’”

ਰਸੂਲਾਂ ਦੇ ਕੰਮ 8:30, 31

“ਭਾਵੇਂ ਪਰਮੇਸ਼ੁਰ ਨੂੰ ਦੇਖਿਆ ਨਹੀਂ ਜਾ ਸਕਦਾ, ਪਰ ਦੁਨੀਆਂ ਨੂੰ ਸਿਰਜਣ ਦੇ ਸਮੇਂ ਤੋਂ ਹੀ ਉਸ ਦੇ ਗੁਣ ਸਾਫ਼-ਸਾਫ਼ ਦਿਖਾਈ ਦੇ ਰਹੇ ਹਨ। ਉਸ ਦੀਆਂ ਬਣਾਈਆਂ ਚੀਜ਼ਾਂ ਤੋਂ ਇਹ ਗੁਣ ਦੇਖੇ ਜਾ ਸਕਦੇ ਹਨ ਕਿ ਉਸ ਕੋਲ ਬੇਅੰਤ ਤਾਕਤ ਹੈ ਅਤੇ ਉਹੀ ਪਰਮੇਸ਼ੁਰ ਹੈ। ਇਸ ਲਈ ਉਨ੍ਹਾਂ ਕੋਲ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੈ।”

ਰੋਮੀਆਂ 1:20

“ਇਨ੍ਹਾਂ ਗੱਲਾਂ ʼਤੇ ਸੋਚ-ਵਿਚਾਰ ਕਰ ਅਤੇ ਇਨ੍ਹਾਂ ਵਿਚ ਮਗਨ ਰਹਿ ਤਾਂਕਿ ਸਾਰੇ ਜਣੇ ਤੇਰੀ ਤਰੱਕੀ ਸਾਫ਼-ਸਾਫ਼ ਦੇਖ ਸਕਣ।”

1 ਤਿਮੋਥਿਉਸ 4:15

“ਆਓ ਆਪਾਂ ਇਕ-ਦੂਜੇ ਦਾ ਧਿਆਨ ਰੱਖੀਏ ਤਾਂਕਿ ਅਸੀਂ ਇਕ-ਦੂਜੇ ਨੂੰ ਪਿਆਰ ਅਤੇ ਚੰਗੇ ਕੰਮ ਕਰਨ ਦੀ ਹੱਲਾਸ਼ੇਰੀ ਦੇ ਸਕੀਏ ਅਤੇ ਇਕ-ਦੂਜੇ ਨਾਲ ਇਕੱਠੇ ਹੋਣਾ ਨਾ ਛੱਡੀਏ।”

ਇਬਰਾਨੀਆਂ 10:​24, 25

“ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।”

ਯਾਕੂਬ 1:5