ਰੱਬ ਨੂੰ ਤੁਹਾਡੇ ਦੁੱਖ ਦੇਖ ਕੇ ਕਿੱਦਾਂ ਲੱਗਦਾ?

ਰੱਬ ਨੂੰ ਤੁਹਾਡੇ ਦੁੱਖ ਦੇਖ ਕੇ ਕਿੱਦਾਂ ਲੱਗਦਾ?

ਕੁਝ ਲੋਕ ਮੰਨਦੇ ਹਨ ਕਿ ਰੱਬ ਨਾ ਤਾਂ ਉਨ੍ਹਾਂ ਦੇ ਦੁੱਖਾਂ ਨੂੰ ਦੇਖਦਾ ਹੈ ਤੇ ਨਾ ਹੀ ਉਸ ਨੂੰ ਉਨ੍ਹਾਂ ਦਾ ਕੋਈ ਫ਼ਿਕਰ ਹੈ।

ਧਿਆਨ ਦਿਓ ਕਿ ਬਾਈਬਲ ਕੀ ਕਹਿੰਦੀ ਹੈ

  • ਰੱਬ ਸਾਡੇ ਦੁੱਖਾਂ ਨੂੰ ਦੇਖਦਾ ਹੈ ਤੇ ਉਸ ਨੂੰ ਸਾਡਾ ਫ਼ਿਕਰ ਹੈ

    “ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ . . . ਅਤੇ ਉਹ ਮਨ ਵਿੱਚ ਦੁਖੀ ਹੋਇਆ।”​—ਉਤਪਤ 6:5, 6.

  • ਰੱਬ ਸਾਡੇ ਦੁੱਖਾਂ ਦਾ ਨਾਮੋ-ਨਿਸ਼ਾਨ ਮਿਟਾ ਦੇਵੇਗਾ

    “ਹੁਣ ਥੋੜਾ ਹੀ ਚਿਰ ਰਹਿੰਦਾ ਹੈ ਭਈ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੀ ਠੌਰ ਨੂੰ ਗੌਹ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ। ਪਰ ਅਧੀਨ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।”​—ਜ਼ਬੂਰਾਂ ਦੀ ਪੋਥੀ 37:10, 11.

  • ਰੱਬ ਤੁਹਾਡੇ ਲਈ ਕੀ ਚਾਹੁੰਦਾ ਹੈ?

    “ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਵਿਖੇ ਸੋਚਦਾ ਹਾਂ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ। ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ।”​—ਯਿਰਮਿਯਾਹ 29:11, 12.

    “ਪਰਮੇਸ਼ੁਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ।”​—ਯਾਕੂਬ 4:8.